ਪੰਜਾਬ ’ਚ ਕਰੋਨਾ ਟੀਕਾਕਰਨ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਵਿੱਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ’ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਸੂਬੇ ਵਿੱਚ ਕੋਵਿਡ ਦੇ ਢੁੱਕਵੇਂ ਪ੍ਰਬੰਧਨ ਲਈ ਹਰੇਕ ਜ਼ਿਲ੍ਹੇ ਵਾਸਤੇ ਇਕ-ਇੱਕ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ। ਸੂਬੇ ਵਿੱਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਂਮਾਰੀ ਨਾਲ ਲੜਾਈ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਦੋ ਦਿਨ (ਮੰਗਲਵਾਰ ਅਤੇ ਸ਼ੁੱਕਰਵਾਰ) ਵੱਡੇ ਪੱਧਰ ’ਤੇ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਅਪਰੈਲ ਮਹੀਨੇ ਲਈ ਸੂਬੇ ਦਾ ਹਫ਼ਤਾਵਾਰੀ ਟੀਚਾ 16 ਲੱਖ ਤੋਂ ਵੱਧ ਵਿਅਕਤੀਆਂ ਦੇ ਟੀਕਾਕਰਨ ਦਾ ਮਿੱਥਿਆ।

Leave a Reply

Your email address will not be published. Required fields are marked *