ਨਾਂਦੇੜ ਸਾਹਿਬ ਵਿੱਚ ਗ੍ਰਿਫ਼ਤਾਰ ਹੋਏ ਨੌਜਵਾਨਾਂ ਦੀ ਰਿਹਾਈ ਦਾ ਰਾਹ ਪੱਧਰਾ

ਨਵੀ ਦਿੱਲੀ: ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿੱਚ ਹੋਲੇ ਮਹੱਲੇ ਮੌਕੇ ਗ੍ਰਿਫ਼ਤਾਰ ਕੀਤੇ ਨੌਜਵਾਨਾਂ ’ਚੋਂ 14 ਜਣਿਆਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਵਫ਼ਦ ਨੇ ਬੀਤੇ ਦਿਨੀਂ ਸੂਬੇ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਤੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ। ਸ੍ਰੀ ਸਿਰਸਾ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਆਈਜੀ ਨੇ ਮੰਨ ਲਿਆ ਹੈ ਕਿ 14 ਨੌਜਵਾਨ ਬਿਲਕੁਲ ਬੇਕਸੂਰ ਹਨ ਤੇ ਇਨ੍ਹਾਂ ਦਾ ਹੋਲਾ ਮਹੱਲਾ ’ਤੇ ਹੋਈ ਹਿੰਸਾ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ 14 ਨੌਜਵਾਨ ਜਲਦੀ ਹੀ ਜੇਲ੍ਹ ’ਚੋਂ ਰਿਹਾਅ ਕਰ ਦਿੱਤੇ ਜਾਣਗੇ। ਸ੍ਰੀ ਸਿਰਸਾ ਨੇ ਇਸ ਜਿੱਤ ਲਈ ਸਹਿਯੋਗ ਵਾਸਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਤੇ ਅਮਨਪਾਲ ਸਿੰਘ ਐਡਵੋਕੇਟ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *