ਜਸਟਿਸ ਰਾਮੰਨਾ ਭਾਰਤ ਦੇ ਅਗਲੇ ਚੀਫ਼ ਜਸਟਿਸ ਨਿਯੁਕਤ

ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਐੱਨ.ਵੀ ਰਾਮੰਨਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਹੈ। ਨਿਯੁਕਤੀ ਸਬੰਧੀ ਰਸਮੀ ਨੋਟੀਫਿਕੇਸ਼ਨ ਅੱਜ ਜਾਰੀ ਕਰ ਦਿੱਤਾ ਗਿਆ ਹੈ। ਜਸਟਿਸ ਰਾਮੰਨਾ 24 ਅਪਰੈਲ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਹਲਫ਼ ਲੈਣਗੇ ਤੇ ਉਨ੍ਹਾਂ ਦਾ ਕਾਰਜਕਾਲ 16 ਮਹੀਨਿਆਂ ਦੇ ਕਰੀਬ ਹੋਵੇਗਾ। ਉਹ ਸੀਜੇਆਈ ਐੱਸ.ਏ.ਬੋਬੜੇ ਦੀ ਥਾਂ ਲੈਣਗੇ, ਜੋ 23 ਅਪਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ। ਜਸਟਿਸ ਰਾਮੰਨਾ ਨੂੰ 17 ਫਰਵਰੀ 2014 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਮਿਲੀ ਸੀ। ਉਨ੍ਹਾਂ 26 ਅਗਸਤ 2022 ਨੂੰ ਸੇਵਾ ਮੁਕਤ ਹੋਣਾ ਹੈ। ਸੀਜੇਆਈ ਬੋਬੜੇ ਨੇ 24 ਮਾਰਚ ਨੂੰ ਆਪਣੇ ਜਾਨਸ਼ੀਨ ਵਜੋਂ ਜਸਟਿਸ ਐੱਨ.ਵੀ.ਰਾਮੰਨਾ ਦੇ ਨਾਮ ਦੀ ਸਿਫਾਰਸ਼ ਕੀਤੀ ਸੀ।

Leave a Reply

Your email address will not be published. Required fields are marked *