ਨੈਗੇਟਿਵ ਕਰੋਨਾ ਰਿਪੋਰਟ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ‘ਨੋ ਐਂਟਰੀ’

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਲਈ ਕਰੋਨਾਵਾਇਰਸ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਵਿਧਾਨ ਸਭਾ ਸਕੱਤਰੇਤ ਮੁਤਾਬਕ 28 ਅਗਸਤ ਦੇ ਇੱਕ ਰੋਜ਼ਾ ਮਾਨਸੂਨ ਇਜਲਾਸ ਲਈ ਉਨ੍ਹਾਂ ਵਿਧਾਇਕਾਂ ਅਤੇ ਮੁਲਾਜ਼ਮਾਂ ਨੂੰ ਹੀ ਵਿਧਾਨ ਸਭਾ ਅੰਦਰ ਦਾਖ਼ਲਾ ਮਿਲੇਗਾ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਹੋਵੇਗੀ। ਚੇਤੇ ਰਹੇ ਕਿ ਪੰਜਾਬ ਦੇ ਦਰਜਨ ਦੇ ਕਰੀਬ ਵਿਧਾਇਕ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਵਿਧਾਨ ਸਭਾ ਸਕੱਤਰੇਤ ਨੇ ਅਧਿਕਾਰੀਆਂ ਦੀ ਹਾਜ਼ਰੀ ਵੀ ਸੀਮਤ ਰੱਖਣ ਲਈ ਕਿਹਾ ਹੈ।

Leave a Reply

Your email address will not be published. Required fields are marked *