ਭਾਰਤ ‘ਚ ਹੁਣ ਤਕ 50 ਲੋਕਾਂ ਦੀ ਮੌਤ, ਪਿਛਲੇ 12 ਘੰਟਿਆਂ ‘ਚ 131 ਨਵੇਂ ਮਾਮਲਿਆਂ ਦੀ ਪੁਸ਼ਟੀ

ਨਵੀਂ ਦਿੱਲੀ : ਵਡੋਦਰਾ ਵਿਚ ਇਕ 52 ਸਾਲ ਦੇ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਇਸ ਵਿਅਕਤੀ ਨੇ ਹਾਲ ਹੀ ਵਿਚ ਸ੍ਰੀਲੰਕਾ ਦਾ ਦੌਰਾ ਕੀਤਾ ਸੀ। ਉਸ ਨੂੰ 19 ਮਾਰਚ ਨੂੰ ਵਡੋਦਰਾ ਦੇ ਐਸਐਸਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਮਰਨ ਵਾਲੇ ਵਿਅਕਤੀ ਦੇ ਪਰਿਵਾਰ ਦੇ ਚਾਰ ਹੋਰ ਲੋਕ ਵੀ ਕੋਰੋਨਾ ਵਾਇਰਸ ਪ੍ਰਭਾਵਿਤ ਹਨ। ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੀ ਜਾਣਕਾਰੀ ਵਡੋਦਰਾ ਦੇ ਕਲੈਕਟਰ ਐਸ ਅਗਰਵਾਲ ਨੇ ਦਿੱਤੀ। ਗੁਜਰਾਤ ਵਿਚ ਮਰੀਜ਼ਾਂ ਦੀ ਗਿਣਤੀ 82 ਹੋ ਗਈ ਹੈ। ਸਿਹਤ ਮੰਤਰਾਲਾ ਮੁਤਾਬਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ 1834 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 1649 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 143 ਲੋਕ ਡਿਸਚਾਰਜ ਹੋ ਗਏ ਹਨ। 41 ਲੋਕਾਂ ਦੀ ਮੌਤ ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ 206 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 827419 ਮਾਮਲੇ ਸਾਹਮਣੇ ਆ ਗਏ ਹਨ। 40777 ਲੋਕਾਂ ਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *