ਮਹਿਬੂਬਾ ਦੀ ਹਿਰਾਸਤ ਹੋਰ ਤਿੰਨ ਮਹੀਨੇ ਵਧਾਈ

ਸ੍ਰੀਨਗਰ : ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਜਨ ਸੁਰੱਖਿਆ ਐਕਟ (ਪੀਐੱਸਏ) ਤਹਿਤ ਹਿਰਾਸਤ ਤਿੰਨ ਹੋਰ ਮਹੀਨਿਆਂ ਲਈ ਵਧਾ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਨੂੰ ਹਿਰਾਸਤ ’ਚ ਰੱਖਣ ਦੀ ਮਿਆਦ 5 ਅਗਸਤ ਨੂੰ ਖ਼ਤਮ ਹੋ ਰਹੀ ਸੀ। ਪਿਛਲੇ ਸਾਲ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਤੋਂ ਕੁਝ ਘੰਟੇ ਪਹਿਲਾਂ ਮਹਿਬੂਬਾ ਸਮੇਤ ਸੈਂਕੜੇ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ। ਉਧਰ ਜੰਮੂ ਕਸ਼ਮੀਰ ਪੀਪਲਜ਼ ਕਾਨਫਰੰਸ ਦੇ ਚੇਅਰਮੈਨ ਸੱਜਾਦ ਗਨੀ ਲੋਨ ਨੂੰ ਕਰੀਬ ਇਕ ਸਾਲ ਮਗਰੋਂ ਅੱਜ ਰਿਹਾਅ ਕਰ ਦਿੱਤਾ ਗਿਆ ਹੈ।