ਮੁਲਤਾਨੀ ਕੇਸ: ਥਾਣੇ ’ਚ ਪੇਸ਼ ਨਹੀਂ ਹੋਇਆ ਸੈਣੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :   ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਬੁੱਧਵਾਰ ਨੂੰ ਮਟੌਰ ਥਾਣੇ ਵਿੱਚ ਸਿੱਟ ਅੱਗੇ ਪੇਸ਼ ਨਹੀਂ ਹੋਏ। ਮੁਹਾਲੀ ਪੁਲੀਸ ਨੇ ਬੀਤੇ ਦਿਨੀਂ ਸੈਣੀ ਨੂੰ ਤੀਜਾ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਵਿੱਚ ਸਵੇਰੇ 11 ਵਜੇ ਸੱਦਿਆ ਗਿਆ ਸੀ, ਪਰ ਉਹ ਦੁਪਹਿਰ 12 ਵਜੇ ਸਿੱਟ ਕੋਲ ਪੇਸ਼ ਨਹੀਂ ਹੋਇਆ। ਸੈਣੀ ਨੇ ਵਕੀਲ ਰਾਹੀਂ ਮੁਹਾਲੀ ਪੁਲੀਸ ਨੂੰ ਈ-ਮੇਲ ‘ਤੇ ਮੈਡੀਕਲ ਭੇਜਦਿਆਂ ਕਿਹਾ ਹੈ ਕਿ ਉਹ ਬਿਮਾਰ ਹੋਣ ਕਾਰਨ ਮਟੌਰ ਥਾਣੇ ਵਿੱਚ ਪੇਸ਼ ਨਹੀਂ ਹੋ ਸਕਦਾ। ਸੈਣੀ ਨੇ ਆਪਣੀ ਲੱਤ ਵਿੱਚ ਦਰਦ ਹੋਣ ਦੀ ਦੁਹਾਈ ਦਿੱਤੀ ਹੈ। ਉਂਝ ਥਾਣੇ ਵਿੱਚ ਸਿੱਟ ਮਖੀ ਐੱਸਪੀ ਹਰਮਨਦੀਪ ਸਿੰਘ ਹਾਂਸ, ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਐੱਸਐੱਚਓ ਰਾਜੀਵ ਕੁਮਾਰ ਥਾਣੇ ਵਿੱਚ ਮੌਜੂਦ ਸਨ। 15 ਸਤੰਬਰ ਨੂੰ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫਤਾਰੀ ‘ਤੇ ਆਰਜ਼ੀ ਰੋਕ ਲਗਾਉਂਦਿਆਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਸੀ।

Leave a Reply

Your email address will not be published. Required fields are marked *