ਪਾਕਿਸਤਾਨ ਸਿੱਖਾਂ ਲਈ ਸਭ ਤੋਂ ਸੁਰੱਖਿਅਤ ਦੇਸ਼: ਚਾਵਲਾ

ਗੁਰਦਾਸਪੁਰ: ਪਾਕਿਸਤਾਨ ’ਚ ਰਹਿਣ ਵਾਲੇ ਖਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨੇ ਅਫਗਾਨਿਸਤਾਨ ’ਚ ਤਾਲਿਬਾਨ ਹਕੂਮਤ ਸਥਾਪਤ ਹੋਣ ਦਾ ਸਵਾਗਤ ਕਰਦੇ ਹੋਏ ਤਾਲਿਬਾਨ ਨੇਤਾਵਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਅਫਗਾਨਿਸਤਾਨ ’ਚ ਰਹਿਣ ਵਾਲੇ ਸਿੱਖਾਂ ਨੂੰ ਕਿਹਾ ਕਿ ਇਹ ਜਦੋਂ ਵੀ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ ਤਾਂ ਫਿਰ ਇਹ ਪਾਕਿਸਤਾਨ ਆ ਜਾਣ, ਕਿਉਂਕਿ ਪਾਕਿਸਤਾਨ ਵਿੱਚ ਸਿੱਖ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜਮਾਤ-ਉਲ-ਦਾਅਵਾ ਅੱਤਵਾਦੀ ਸੰਗਠਨ ਦੇ ਚੀਫ ਹਾਫਿਜ਼ ਸੈਯਦ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਗੋਪਾਲ ਸਿੰਘ ਚਾਵਲਾ ਨੇ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਕਿਹਾ ਕਿ ਉਹ ਅਫਗਾਨਿਸਤਾਨ ਨਾ ਛੱਡਣ, ਕਿਉਂਕਿ ਤਾਲਿਬਾਨ ਸ਼ੁਰੂ ਤੋਂ ਹੀ ਸਿੱਖਾਂ ਦੇ ਹਮਦਰਦ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਉੱਥੇ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ।

Leave a Reply

Your email address will not be published. Required fields are marked *