ਕੈਪਟਨ ਦੇ ਵਿਰੋਧੀਆਂ ਨੂੰ ਝਟਕਾ: ਮੁੱਖ ਮੰਤਰੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ: ਰਾਵਤ

ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਝੰਡਾ ਚੁੱਕਣ ਵਾਲਿਆਂ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ, ਜਦੋਂ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਨੇ ਆਖ ਦਿੱਤਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ। ਸ੍ਰੀ ਰਾਵਤ ਨੇ ਇਹ ਗੱਲ ਪੰਜਾਬ ਤੋਂ ਆਏ ਚਾਰ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਆਖੀ।