ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ: ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਦੀ 27 ’ਤੇ ਜਿੱਤ, ਸਿਰਸਾ ਨੂੰ ਹਾਰ ਤੇ ਜੀਕੇ ਨੂੰ ਜਿੱਤ ਮਿਲੀ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਵਿੱਚ ਜਿੱਤ ਹਾਸਲ ਕਰ ਲਈ ਹੈ।  ਦੂਜੇ ਪਾਸੇ ਸਰਨਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 15 ਸੀਟਾਂ ਜਿੱਤ ਲਈਆਂ ਹਨ। ਇਸ ਦੌਰਾਨ ਦੇ ਦੌਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਦੇ ਮਾੜੇ ਪ੍ਰਬੰਧ ਸਾਹਮਣੇ ਆਏ ਹਨ ਕਿਉਂਕਿ ਅਧਿਕਾਰਤ ਪਾਸਾਂ ਵਾਲੇ ਪੱਤਰਕਾਰਾਂ ਨੂੰ ਗਿਣਤੀ ਕੇਂਦਰਾਂ ਵਿੱਚ ਜਾਣ ਤੋਂ ਰੋਕਿਆ ਗਿਆ। ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹਾਰ ਗਏ ਹਨ, ਜਦ ਕਿ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਪਾਰਟੀ ਨੇ ਤਿੰਨ ਸੀਟਾਂ ਹਾਸਲ ਕੀਤੀਆਂ ਹਨ। ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ। ਚੰਦਰ ਵਿਹਾਰ ਤੋਂ ਸਰਨਾ ਧੜੇ ਦੇ ਅਨੂਪ ਸਿੰਘ ਘੁੰਮਣ ਅੱਗੇ ਹਨ| ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ, ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ ਜਿੱਤ ਗਏ। ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

Leave a Reply

Your email address will not be published. Required fields are marked *