ਅੱਤਵਾਦੀ ਹਮਲੇ ਦੀ ਸਾਜ਼ਿਸ਼ ਦੇ ਦੋਸ਼ ’ਚ 6 ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਅਤਿਵਾਦੀ ਸਾਜ਼ਿਸ਼ ਦੇ ਦੋਸ਼ ‘ਚ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਪੁਲੀਸ ਕਮਿਸ਼ਨਰ ਨੀਰਜ ਠਾਕੁਰ ਨੇ ਕਿਹਾ ਕਿ ਇਹ ਹਮਲੇ ਬਿਲਕੁਲ ਉਸੇ ਤਰ੍ਹਾਂ ਕਰਵਾਏ ਜਾਣੇ ਸਨ ਜਿਸ ਤਰ੍ਹਾਂ 1993 ਵਿੱਚ ਮੁੰਬਈ ਵਿੱਚ ਬੰਬ ਧਮਾਕੇ ਹੋਏ ਸਨ। ਇਹ ਹਮਲਿਆਂ ਦਾ ਸਬੰਧ ਕਥਿਤ ਤੌਰ ’ਤੇ ਪਾਕਿਸਤਾਨੀ ਗੈਂਗਸਟਰ ਦਾਊਦ ਇਬਰਾਹਿਮ ਨਾਲ ਸੀ। ਇਹ ਵਿਸ਼ਵਾਸ ਕੀਤਾ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਮੌਜੂਦਾ ਸਮੇਂ ਪਾਕਿਸਤਾਨ ਵਿੱਚ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਦੋ ‘ਅਤਿਵਾਦੀ’ ਪਿਛਲੇ 15 ਦਿਨਾਂ ਤੋਂ ਪਾਕਿਸਤਾਨ ਵਿੱਚ ਸਿਖਲਾਈ ਲੈ ਰਹੇ ਸਨ ਤੇ ਇਨ੍ਹਾਂ ਵਿੱਚੋਂ ਇਕ ਨੂੰ ਭਾਰਤ ਵਿੱਚ ਨਵਰਾਤਰੀ ਤੇ ਰਾਮ ਲੀਲ੍ਹਾ ਦੌਰਾਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਵੱਖ ਵੱਖ ਥਾਵਾਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ ਜਾਨ ਮੁਹੰਮਦ ਸ਼ੇਖ (47), ਓਸਾਮਾ (22), ਮੂਲ ਚੰਦ (47), ਜ਼ੀਸ਼ਾਨ ਕਮਰ (28), ਮੁਹੰਮਦ ਅਬੂ ਬਾਕਰ (23) ਤੇ ਮੁਹੰਮਦ ਅਮੀਰ ਜਾਵੇਦ (31) ਸ਼ਾਮਲ ਹਨ। ਇਨ੍ਹਾਂ ਨੂੰ ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *