ਚੰਨੀ ਦੋ ਉਪ ਮੁੱਖ ਮੰਤਰੀਆਂ ਤੇ ਸਿੱਧੂ ਨਾਲ ਦਿੱਲੀ ਰਵਾਨਾ

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਉਹ ਪਾਰਟੀ ਹਾਈ ਕਮਾਨ ਨਾਲ ਮੁਲਾਕਾਤ ਕਰ ਕੇ ਮੰਤਰੀ ਮੰਡਲ ਵਿਸਥਾਰ ਸਮੇਤ ਹੋਰ ਮਾਮਲਿਆਂ ‘ਤੇ ਚਰਚਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਦਿੱਲੀ ਗਏ ਹਨ।