ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦਾ ਵਾਧੂ ਚਾਰਜ਼

ਨਿਯੁਕਤੀ ਉਪਰੰਤ ਦੇਰ ਸ਼ਾਮ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਟੇਕਿਆ ਮੱਥਾ

ਨਿਯੁਕਤੀ ਉਪਰੰਤ ਦੇਰ ਸ਼ਾਮ ਸ. ਸਹੋਤਾ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਛੁੱਟੀ ਉਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਪਿੱਛੋਂ ਦੇਰ ਸ਼ਾਮ ਸ. ਸਹੋਤਾ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਿਵਖੇ ਉਹ ਐੱਸਐੱਸਪੀ ਵੀ ਰਹੇ ਹਨ ਦੱਸ ਦਈਏ ਕਿ ਇਸ ਅਹੁਦੇ ਲਈ 1986 ਬੈਚ ਦੇ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਅਤੇ 1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੌੜ ’ਚ ਸਨ। ਉਨ੍ਹਾਂ ਅੱਜ ਅਪਣਾ ਚਾਰਜ਼ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਕਬਾਲ ਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਡੀਜੀਪੀ, ਆਰਮਡ ਬਟਾਲੀਅਨ, ਪੰਜਾਬ ਦਾ ਚਾਰਜ ਸੰਭਾਲਦੇ ਰਹਿਣਗੇ। ਪੰਜਾਬ ਦੇ ਨਵੇਂ ਨਿਯੁਕਤ ਡੀ.ਜੀ.ਪੀ. ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀ.ਜੀ.ਪੀ. ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ​​ਕਰਨਾ ਅਤੇ ਮਾੜੇ ਤੱਤਾਂ ‘ਤੇ ਨਜ਼ਰ ਰੱਖਣਾ, ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਵਿਸ਼ੇਸ਼ ਤੌਰ ‘ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ -ਵੱਖ ਅਹੁਦਿਆਂ ‘ਤੇ ਕੰਮ ਕੀਤਾ ਹੈ। ਵਿਸ਼ੇਸ਼ ਡੀ.ਜੀ.ਪੀ. ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤ ਹੋਣ ਤੋਂ ਪਹਿਲਾਂ ਉਹ ਵਿਸ਼ੇਸ਼ ਡੀਜੀਪੀ ਸਨ। ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਰਹੇ ਹਨ। ਉਹ ਏਡੀਜੀਪੀ ਵਜੋਂ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਏ। ਪੀ.ਏ.ਪੀ. ਜਲੰਧਰ, ਏ.ਡੀ.ਜੀ.ਪੀ. ਰੇਲਵੇ, ਏਡੀਜੀਪੀ ਜੇਲ੍ਹ, ਏਡੀਜੀਪੀ ਪ੍ਰਸ਼ਾਸਨ, ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਅਤੇ ਹੋਰ ਮੁੱਖ ਅਹੁਦਿਆਂ ‘ਤੇ ਕੰਮ ਕੀਤਾ ਹੈ।

Leave a Reply

Your email address will not be published. Required fields are marked *