ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਦਿਆਂ ਹੀ ਅਫਸਰਾਂ ਦੀ ਫੇਰਬਦਲ ਅਤੇ ਨਿਯੁਕਤੀਆਂ ਦੀ ਝੜੀ ਲੱਗ ਗਈ ਹੈ। ਸੂਚਨਾ ਮੁਤਾਬਕ ਪੰਜਾਬ ਸਰਕਾਰ ਵਲੋਂ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਲਗਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ।ਸੂਤਰਾਂ ਦਾ ਕਹਿਣਾ ਹੈ ਕਿ ਏਪੀਐਸ ਦਿਓਲ ਨੂੰ ਐਡਵੋਕੇਟ ਲਗਾਉਣ ਲਈ ਫਾਇਲ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ।