ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀਆਂ ਨੇ ਏਜੀ ਤੇ ਡੀਜੀਪੀ ਦੀਆਂ ਨਿਯੁਕਤੀਆਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਰਾਜ ਦੀ ਚੰਨੀ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਤੇ ਨਸ਼ੇ ਦੇ ਧੰਦਿਆਂ ’ਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਵਾਅਦੇ ਨਾਲ ਸਾਡੀ ਸਰਕਾਰ ਸਾਲ 2017 ਵਿਚ ਬਣੀ ਸੀ ਪਰ ਇਨ੍ਹਾਂ ਮਾਮਲਿਆਂ ਵਿੱਚ ਹੱਥ ਤੇ ਹੱਥ ਧਰ ਕੇ ਬੈਠਣ ਕਾਰਨ ਲੋਕਾਂ ਨੇ ਪਿਛਲਾ ਮੁੱਖ ਮੰਤਰੀ ਹਟਾ ਦਿੱਤਾ। ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਨੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਇਨ੍ਹਾਂ ਨੂੰ ਤੁਰੰਤ ਬਦਲਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਅਸੀਂ ਲੋਕਾਂ ਦੀ ਕਚਹਿਰੀ ਵਿੱਚ ਕੀ ਮੂੰਹ ਦਿਖਾਵਾਂਗੇ।

Leave a Reply

Your email address will not be published. Required fields are marked *