ਲਖੀਮਪੁਰ ਖੀਰੀ ‘ਚ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਜਿਓ ਦੀਆਂ ਇੰਟਰਨੈੱਟ ਸੇਵਾਵਾਂ ਬੰਦ

ਲਖੀਮਪੁਰ ਖੀਰੀ-ਲਖੀਮਪੁਰ ਖੀਰੀ ‘ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਹੋਏ ਬਵਾਲ ‘ਚ 8 ਲੋਕਾਂ ਦੀ ਮੌਤ ਹੋ ਗਈ। ਦੋ ਐੱਸ.ਯੂ.ਵੀ. ਗੱਡੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਨਾਰਾਜ਼ ਕਿਸਾਨਾਂ ਨੇ ਦੋ ਐੱਸ.ਯੂ.ਵੀ. (ਸਪੋਰਟਸ ਯੂਟੀਲਿਟੀ ਵ੍ਹੀਕਲ) ਨੂੰ ਅੱਗ ਲੱਗਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪੱਖਾਂ ਦੇ ਚਾਰ-ਚਾਰ ਲੋਕਾਂ ਦੀ ਮੌਤ ਹੋਈ ਹੈ।