ਚੰਨੀ ਵੱਲੋਂ ਅਮਿੱਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ, “ਮੈਂ ਗ੍ਰਹਿ ਮੰਤਰੀ ਨਾਲ ਲਖੀਮਪੁਰ ਮਾਮਲੇ ‘ਤੇ ਗੱਲ ਕੀਤੀ ਹੈ। ਯੂਪੀ ਵਿੱਚ ਕਿਸਾਨਾਂ ਨੂੰ ਜਿਸ ਤਰ੍ਹਾਂ ਕਾਤਲਾਨਾ ਹਮਲਾ ਕਰਕੇ ਮਾਰਿਆਂ ਗਿਆ ਹੈ ਉਸਨੂੰ ਬਰਦਾਸ਼ਤ ਨਹੀਂ ਕਰਾਂਗੇ।” ਇਸ ਤੋਂ ਬਿਨਾਂ ਉਨ੍ਹਾਂ ਕਿਹਾ ਕਿ ਯੂਪੀ ਜਾਂਦੇ ਪੰਜਾਬ ਦੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਬੰਦ ਕਰਨ ਨੂੰ ਵੀ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ, “ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਖੇਤੀਬਾੜੀ ਕਾਨੂੰਨ ਨੂੰ ਵਾਪਸ ਲਿਆ ਜਾਵੇ।” ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਇਸ ਮੁਲਾਕਾਤ ਦੀ ਮੁੱਖ ਮੰਗ ਸਰਹੱਦ ਪਾਰ ਤੋਂ ਹਥਿਆਰਾਂ ਤੇ ਨਸ਼ਿਆਂ ਦੀ ਸਪਲਾਈ ਰੋਕਣਾ ਦਰਸਾਈ ਗਈ ਹੈ।

Leave a Reply

Your email address will not be published. Required fields are marked *