ਮੇਰਾ ਪੁੱਤ ਬੇਕਸੂਰ, ਕੱਲ੍ਹ ਪੁਲੀਸ ਅੱਗੇ ਪੇਸ਼ ਹੋ ਜਾਵੇਗਾ: ਅਜੈ ਮਿਸ਼ਰਾ

ਲਖਨਊ: ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਦੇ ਕਾਨੂੰਨ ਵਿਚ ਪੂਰਾ ਭਰੋਸਾ ਹੈ ਤੇ ਉਨ੍ਹਾਂ ਪੁੱਤ ਆਸ਼ੀਸ਼ ਮਿਸ਼ਰਾ ਪੂਰੀ ਤਰ੍ਹਾਂ ਬੇਕਸੂਰ ਹੈ। ਉਨ੍ਹਾਂ ਕਿਹਾ ਕਿ ਆਸ਼ੀਸ਼ ਸ਼ਨਿਚਰਵਾਰ ਨੂੰ ਪੁਲੀਸ ਅੱਗੇ ਬਿਆਨ ਦਰਜ ਕਰਵਾਉਣ ਲਈ ਪੇਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਇਹ ਭਾਜਪਾ ਦੀ ਸਰਕਾਰ ਹੈ ਜਿਸ ਸਾਹਮਣੇ ਸਾਰੇ ਬਰਾਬਰ ਹਨ ਤੇ ਜੇ ਕੋਈ ਦੋਸ਼ੀ ਹੋਇਆ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਉਸ ਨੂੰ ਵੀਰਵਾਰ ਨੂੰ ਨੋਟਿਸ ਮਿਲ ਗਿਆ ਸੀ ਪਰ ਉਸ ਦੀ ਤਬੀਅਤ ਖਰਾਬ ਸੀ।

Leave a Reply

Your email address will not be published. Required fields are marked *