ਹੁਣ ਅੱਧਾ ਪੰਜਾਬ ਹੋਵੇਗਾ BSF ਦੇ ਅਧਿਕਾਰ ਖੇਤਰ ’ਚ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਸਰਹੱਦ ਤੋਂ 50 ਕਿੱਲੋਮੀਟਰ ਦੇ ਇਲਾਕੇ ਤੱਕ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਹੁਣ ਬੀ. ਐੱਸ. ਐੱਫ. ਨੂੰ ਪੰਜਾਬ ਦੇ ਵੱਡੇ ਹਿੱਸੇ ਵਿੱਚ ਤਲਾਸ਼ੀ ਲੈਣ, ‘ਸ਼ੱਕੀਆਂ’ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਕਾਨੂੰਨੀ ਵਸਤੂਆਂ ਨੂੰ ਜ਼ਬਤ ਕਰਨ ਦਾ ਅਧਿਕਾਰ ਦੇ ਦਿੱਤਾ ਗਿਆ ਹੈ। ਇਸ ਇਲਾਕੇ ਵਿੱਚ ਹੁਣ ਬੀ. ਐੱਸ. ਐੱਫ. ਦੇ ਅਧਿਕਾਰ ਪੁਲਸ ਦੇ ਲੱਗਭਗ ਬਰਾਬਰ ਹੋ ਜਾਣਗੇ। ਪਹਿਲਾਂ ਇਹ ਅਧਿਕਾਰ ਸਿਰਫ਼ 15 ਕਿੱਲੋਮੀਟਰ ਦੇ ਇਲਾਕੇ ਤੱਕ ਸੀਮਤ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨਾਲ ਮੁਲਾਕਾਤ ਕਰਕੇ ਕੌਮਾਂਤਰੀ ਸਰਹੱਦ ’ਤੇ ਸਖ਼ਤੀ ਵਧਾਉਣ ਦੀ ਮੰਗ ਕੀਤੀ ਸੀ। ਸਿਆਸਤ ’ਚ ਚਰਚਾ ਚੱਲ ਪਈ ਹੈ ਕਿ ਹੁਣ ਪੰਜਾਬ ਦਾ ਅੱਧਾ ਹਿੱਸਾ ਬੀਐੱਸਐੱਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।

Leave a Reply

Your email address will not be published. Required fields are marked *