BSF ਦਾ ਅਧਿਕਾਰ ਖੇਤਰ ਵਧਾਉਣ ਦਾ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਵੱਲੋਂ ਵਿਰੋਧ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਟਵਿੱਟ ਕੀਤਾ ਹੈ ਕਿ ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ ਚੱਲ ਰਹੀ 50 ਕਿਲੋਮੀਟਰ ਪੱਟੀ ਦੇ ਅੰਦਰ ਬੀਐਸਐਫ ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ ‘ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤਰਕਹੀਣ ਫੈਸਲੇ ਨੂੰ ਤੁਰੰਤ ਵਾਪਸ ਲਵੇ।
ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੰਦਰੂਨੀ ਇਲਾਕਿਆਂ ਵਿੱਚ ਪੁਲਿਸਿੰਗ ਕਰਨਾ ਬੀਐਸਐਫ ਦਾ ਕੰਮ ਨਹੀਂ। ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸਹਿਮਤੀ ਲਏ ਬਗੈਰ ਉਪਰੋਕਤ ਨੋਟੀਫਿਕੇਸ਼ਨ ਜਾਰੀ ਕਰਨਾ ਸੂਬਿਆਂ ਦੀਆਂ ਸ਼ਕਤੀਆਂ ਅਤੇ ਭੂਮਿਕਾਵਾਂ ‘ਤੇ ਡਾਕਾ ਮਾਰਨ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਨੂੰ ਐਮਰਜੈਂਸੀ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਸਰਕਾਰ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਤੇ ਕਾਨੂੰਨ ਵਿਵਸਥਾ ਸੂਬਿਆਂ ਦੀ ਸੂਚੀ ਅਧੀਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਿੲਸ ਮਾਮਲੇ ’ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਮਿਲਣਗੇ।

Leave a Reply

Your email address will not be published. Required fields are marked *