ਸੁਨੀਲ ਜਾਖੜ ਦਾ ਚੰਨੀ ’ਤੇ ਨਿਸ਼ਾਨਾ: ‘ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ’

ਚੰਡੀਗੜ੍ਹ : ਬੀ.ਐਸ.ਐਫ. ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕਾਂਗਰਸੀ ਆਗੂ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਵਿੱਚੋਂ 25 ਹਜ਼ਾਰ ਵਰਗ ਕਿੱਲੋਮੀਟਰ ਦਾ ਖੇਤਰ ਬੀਐਸਐਫ ਨੂੰ ਸੌਂਪ ਦਿੱਤਾ ਗਿਆ ਹੈ।
ਉਨ੍ਹਾਂ ਸਵਾਲ ਚੁੱਕਿਆ ਕਿ, ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੇਗੀ? ਉਨ੍ਹਾਂ ਕਿਹਾ ਕਿ ਅਸੀਂ ਹੋਰ ਕਿੰਨੀ ਕੁ ਸੂਬੇ ਦੀ ਖ਼ੁਦਮੁਖਤਿਆਰੀ ਚਾਹੁੰਦੇ ਹਾਂ। ਇਥੇ ਹੀ ਬਸ ਨਹੀਂ ਆਪਣੇ ਟਵੀਟ ਦੇ ਨਾਲ ਜਾਖੜ ਨੇ ਉਹ ਖਬਰ ਵੀ ਸਾਂਝੀ ਕੀਤੀ ਹੈ, ਜਿਸ ਵਿਚ ਮੁੱਖ ਮੰਤਰੀ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਏ ਸਨ। ਇਸ ਸਮੇਂ ਚੰਨੀ ਨੇ ਆਖਿਆ ਸੀ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੀਆਂ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਸੀ।

Leave a Reply

Your email address will not be published. Required fields are marked *