ਪਰਗਟ ਨੇ ਅਮਰਿੰਦਰ ਨੂੰ ਦੱਸਿਆ ਜ਼ਿੰਮੇਵਾਰ, ਸੁਰਜੇਵਾਲਾ ਨੇ ਕਿਹਾ- ‘ਫ਼ੈਡਰਲਿਜ਼ਮ ਖ਼ਤਮ’

ਚੰਡੀਗੜ੍ਹ : ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵਿਜੈਇੰਦਰ ਸਿੰਗਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਐਸਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਕਰਕੇ ਅੱਧੇ ਪੰਜਾਬ ਉਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦਾ ਜਿੰਮੇਵਾਰ ਦੱਸਿਆ ਹੈ। ਉਹਨਾਂ ਨੇ ਕਿਹਾ ਕਿ ਕੈਪਟਨ ਕੇਂਦਰ ਸਰਕਾਰ ਨਾਲ ਮਿਲੇ ਹੋਏ ਹਨ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਬਲਾਂ ਦਾ ਉਪਯੋਗ ਦੇਸ਼ ਦੇ ਲੋਕਾਂ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਹੀ ਕਰਨਾ ਚਾਹੀਦਾ ਹੈ ਨਾ ਕਿ ਆਪਣੀਆਂ ਨਾਕਾਮਯਾਬੀਆਂ ਨੂੰ ਲੁਕਾਉਣ ਲਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਵਧੀਆ ਇਸ ਗੱਲ ਨੂੰ ਕੋਈ ਨਹੀਂ ਜਾਣਦਾ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਵਿੱਚ ਕਿਹਾ, “ਦਿ ਕ੍ਰੋਨੋਲਾਜੀ- 25,000 ਕਿਲੋਗ੍ਰਾਮ ਹੈਰੋਇਨ 9 ਜੂਨ 2021 ਨੂੰ ਗੁਜਰਾਤ ਦੇ ਅਡਾਨੀ ਬੰਦਰਗਾਹ ਤੋਂ ਪਹੁੰਚੀ। 13 ਸਤੰਬਰ 2021 ਨੂੰ ਗੁਜਰਾਤ ਦੇ ਅਡਾਨੀ ਬੰਦਰਗਾਹ ਤੋਂ 3,000 ਕਿਲੋਗ੍ਰਾਮ ਹੈਰੋਇਨ ਫੜੀ ਗਈ। ਪੰਜਾਬ ਵਿੱਚ ਬੀਐਸਐਫ਼ ਦਾ ਅਧਿਕਾਰ ਖੇਤਰ ਇੱਕਤਰਫ਼ਾ ਵਧਾ ਕੇ 50 ਕਿਲੋਮੀਟਰ ਕੀਤਾ ਗਿਆ। ਫ਼ੈਡਰਲਿਜ਼ਮ ਖਤਮ, ਸਾਜ਼ਿਸ਼ ਸਪੱਸ਼ਟ।”

Leave a Reply

Your email address will not be published. Required fields are marked *