ਹਾਈਕਮਾਨ ’ਤੇ ਪੂਰਾ ਭਰੋਸਾ, ਜੋ ਫ਼ੈਸਲਾ ਲੈਣਗੇ ਸੂਬੇ ਦੇ ਹਿੱਤ ’ਚ ਹੋਵੇਗਾ: ਸਿੱਧੂ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਚ ਹਰੀਸ਼ ਰਾਵਤ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਅਤੇ ਪੰਜਾਬ ਕਾਂਗਰਸ ਪ੍ਰਤੀ ਜੋ ਵੀ ਚਿੰਤਾਵਾਂ ਸਨ, ਉਨ੍ਹਾਂ ਬਾਰੇ ਪਾਰਟੀ ਹਾਈਕਮਾਨ ਨੂੰ ਜਾਣੂ ਕਰਵਾ ਦਿੱਤਾ ਹੈ। ਮੈਨੂੰ ਕਾਂਗਰਸ ਪ੍ਰਧਾਨ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਉੱਤੇ ਪੂਰਾ ਭਰੋਸਾ ਹੈ ਕਿ ਉਹ ਜੋ ਵੀ ਨਿਰਣਾ ਲੈਣਗੇ ਉਹ ਪੰਜਾਬ ਦੇ ਹਿੱਤ ਵਿੱਚ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਧੜੱਲੇ ਨਾਲ ਕਹਿੰਦੇ ਆ ਰਹੇ ਹਨ ਕਿ ਪੰਜਾਬ ਦੇ ਮੁੱਦਿਆਂ ’ਤੇ ਉਹ ਕੋਈ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਡੀਜੀਪੀ ਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਰੱਦ ਕਰਨ ਅਤੇ ਪਾਰਟੀ ਦੇ 18 ਨੁਕਾਤੀ ਏਜੰਡੇ ਨੂੰ ਅੱਗੇ ਰੱਖਣ ਦਾ ਮੁੱਦਾ ਚੁੱਕਦੇ ਆ ਰਹੇ ਸਨ ਪਰ ਅੱਜ ਹਰੀਸ਼ ਰਾਵਤ ਨਾਲ ਚੱਲੀ ਮੀਟਿੰਗ ਬਾਅਦ ਉਨ੍ਹਾਂ ਸਾਫ਼ ਕਹਿ ਦਿੱਤਾ ਹੈ ਕਿ ਉਹ ਹਾਈਕਮਾਨ ਦਾ ਹਰ ਆਦੇਸ਼ ਮੰਨਣਗੇ।

Leave a Reply

Your email address will not be published. Required fields are marked *