‘ਇਕ ਦੇਸ਼, ਇਕ ਰਾਸ਼ਨ ਕਾਰਡ’ ਬਾਰੇ ਵਿਚਾਰ ਕਰੇ ਕੇਂਦਰ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਦੇਸ਼ ਭਰ ਵਿੱਚ ‘ਇਕ ਦੇਸ਼, ਇਕ ਰਾਸ਼ਨ ਕਾਰਡ’ ਦੀ ਸਕੀਮ ਲਾਗੂ ਕਰਨ ’ਤੇ ਵਿਚਾਰ ਕਰੇ ਜਿਸ ਤਹਿਤ ਵਿੱਤੀ ਤੌਰ ’ਤੇ ਕਮਜ਼ੋਰ ਵਰਗ ਨੂੰ ਤਾਲਾਬੰਦੀ ਦੌਰਾਨ ਘੱਟ ਕੀਮਤ ’ਤੇ ਰਾਸ਼ਨ ਮਿਲ ਸਕੇ। ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਇਸ ਸਕੀਮ ਨੂੰ ਇਸ ਸਾਲ ਜੂਨ ਵਿੱਚ ਲਾਗੂ ਕਰਨ ਦਾ ਟੀਚਾ ਮਿੱਥੇ ਤਾਂ ਜੋ ਲੋੜਵੰਦਾਂ ਤਕ ਛੇਤੀ ਤੋਂ ਛੇਤੀ ਸਹਾਇਤਾ ਪੁੱਜ ਸਕੇ। ਜਸਟਿਸ ਐੱਨ.ਵੀ. ਰਾਮੰਨਾ ਦੀ ਅਗਵਾਈ ਹੇਠਲੇ ਬੈਂਚ, ਜਿਸ ਵਿੱਚ ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਬੀ.ਆਰ. ਗਵਈ ਵੀ ਸ਼ਾਮਲ ਸਨ, ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਇਸ ਔਖੇ ਸਮੇਂ ਵਿੱਚ ਕੇਂਦਰ ਸਰਕਾਰ ਇਸ ਸਕੀਮ ਨੂੰ ਲਾਗੂ ਕਰ ਕੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਕਰੇ।

Leave a Reply

Your email address will not be published. Required fields are marked *