ਸਿੰਘੂ ਬਾਰਡਰ ’ਤੇ ਮਾਰੇ ਗਏ ਲਖਬੀਰ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ

ਨਵੀਂ ਦਿੱਲੀ/ਚੰਡੀਗੜ੍ਹ : ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ 43 ਸੈਕੰਡ ਦੇ ਵੀਡੀਓ ਵਿੱਚ ਲਖਬੀਰ ਸਿੰਘ ਦੇ ਸਰੀਰ ਉੱਤੇ ਕੋਈ ਜ਼ਖਮ ਦਿਖਾਈ ਨਹੀਂ ਦੇ ਰਿਹਾ ਅਤੇ ਉਸ ਦੀਆਂ ਲੱਤਾਂ ਬੰਨ੍ਹੀਆਂ ਹੋਈਆਂ ਹਨ। ਵੀਡੀਓ ਵਿੱਚ ਲਖਬੀਰ ਜ਼ਮੀਨ ’ਤੇ ਪਿਆ ਹੋਇਆ ਹੈ ਅਤੇ ਉਸ ਨੇ ਸਿਰਫ ਕਛਹਿਰਾ ਪਾਇਆ ਹੋਇਆ ਹੈ। ਉਹ ਕਹਿ ਰਿਹਾ ਹੈ ਕਿ ਉਸ ਨੂੰ 30 ਹਜ਼ਾਰ ਰੁਪਏ ਦਿੱਤੇ ਗਏ ਹਨ ਅਤੇ ਉਸ ਦੇ ਨਾਲ ਇਕ ਹੋਰ ਨੌਜਵਾਨ ਵੀ ਹੈ। ਉਸ ਤੋਂ ਬਾਅਦ ਉਹ ਉਕਤ ਨੌਜਵਾਨਾਂ ਦੇ ਮੋਬਾਈਲ ਨੰਬਰ ਬਾਰੇ ਦੱਸਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵੀਡੀਓ ਵਿੱਚ ਲਖਬੀਰ ਸਿੰਘ ਖ਼ੁਦ ਕਬੂਲ ਰਿਹਾ ਹੈ ਕਿ ਉਸਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਭੇਜਿਆ ਗਿਆ ਸੀ ਅਤੇ ਉਹ ਆਪਣੇ ਸਾਥੀ ਦਾ ਮੋਬਾਈਲ ਨੰਬਰ ਦੇ ਰਿਹਾ ਹੈ।