ਭਲਕੇ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਕਰ ਸਕਦੇ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਸ ਸਬੰਧ ਵਿੱਚ ਇਹ ਸੰਕੇਤ ਅੱਜ ਉਦੋਂ ਮਿਲਿਆ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਲਈ ਮੀਡੀਆ ਨੂੰ ਸੱਦਾ ਦਿੱਤਾ। ਸਾਬਕਾ ਮੁੱਖ ਮੰਤਰੀ ਦੀ ਇਸ ਕਾਨਫ਼ਰੰਸ ਬਾਰੇ ਚਰਚਾਵਾਂ ਇਹ ਵੀ ਹਨ ਕਿ ਇਸ ਵਿੱਚ ਅਮਿਤ ਸ਼ਾਹ ਨਾਲ ਕੈਪਟਨ ਦੀਆਂ ਮੁਲਾਕਾਤਾਂ ਨੂੰ ਕਿਸਾਨ ਅੰਦੋਲਨ ਨੂੰ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਵੱਲੋਂ ਕਿਹਾ ਗਿਆ ਸੀ ਕਿ ਜਦੋਂ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੋਵੇਗਾ ਤਾਂ ਹੀ ਉਹ ਭਾਜਪਾ ਵਿੱਚ ਜਾ ਸਕਣ ਬਾਰੇ ਸੋਚ ਸਕਦੇ ਹਨ।
ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀ ਟਵੀਟ ਕਰਕੇ ਸਾਂਝੀ ਸੋਚ ਵਾਲੀਆਂ ਪਾਰਟੀਆਂ ਨਾਲ ਗਠਜੋੜ ਕਰਨ ਬਾਰੇ ਵੀ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਸੀ ਕਿ ਜੇਕਰ ਭਾਜਪਾ, ਖੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਦੀ ਹੈ ਤਾਂ ਉਹ ਗਠਜੋੜ ਕਰ ਸਕਦੇ ਹਨ। ਜਿਸ ਪਿੱਛੋਂ ਭਾਜਪਾ ਆਗੂਆਂ ਵੱਲੋਂ ਵੀ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਕਿ ਖੇਤੀ ਕਾਨੂੰਨਾਂ ਦਾ ਮਸਲਾ ਛੇਤੀ ਹੀ ਹੱਲ ਹੋ ਸਕਦਾ ਹੈ।

Leave a Reply

Your email address will not be published. Required fields are marked *