ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ

ਹੁਸ਼ਿਆਰਪੁਰ: ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਮਾਮਲੇ ’ਚ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕਰ ਕੇ 28 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਪੇਸ਼ ਹੋ ਚੁੱਕੇ ਹਨ। ਦੱਸਣਯੋਗ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ’ਚ ਬਲਵੰਤ ਸਿੰਘ ਖੇੜਾ ਨਾਮੀ ਇਕ ਵਿਅਕਤੀ ਵੱਲੋਂ ਇਹ ਕੇਸ ਦਰਜ ਕਰਵਾਇਆ ਗਿਆ ਹੈ। ਖੇੜਾ ਨੇ 2009 ਵਿਚ ਹੁਸ਼ਿਆਰਪੁਰ ਅਦਾਲਤ ਵਿਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। 2019 ਵਿਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

Leave a Reply

Your email address will not be published. Required fields are marked *