ਅਸੈਂਬਲੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਰੱਦ ਕਰੇਗਾ ਭਾਰਤ ਸਰਕਾਰ ਦੇ ਖੇਤੀ ਕਾਨੂੰਨ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਸਿਆਸੀ ਦਾਅ ਖੇਡਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਹਾਂ। ਇਸ ਦੇ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਕੀ ਪਾਸ ਕਰਨਾ ਹੈ, ਇਸ ਬਾਰੇ ਮੋਰਚਾ ਸਾਨੂੰ ਲਿਖਤੀ ਰੂਪ ਵਿੱਚ ਭੇਜ ਦੇਵੇ ਅਸੀਂ ਇਸ ਇੱਕ ਲਾਈਨ ਵੀ ਉੱਪਰ-ਥੱਲੇ ਨਹੀਂ ਕਰਾਂਗੇ ਇੱਥੋਂ ਤੱਕ ਕਿ ਬਿੰਦੀ ਵੀ ਨਹੀਂ ਬਦਲਾਂਗੇ। ਉਨ੍ਹਾਂ ਕਿਸਾਨ ਮੋਰਚੇ ਦੇ ਆਗੂ ਬਲਵੀਰ ਰਾਜੇਵਾਲ ਨਾਲ ਫੋਨ ’ਤੇ ਸਿੱਧੀ ਗੱਲ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਕੰਮ ਨਹੀਂ ਹੋ ਸਕਿਆ। ਉਹ ਸਰਕਾਰ ਤੋਂ ਡਰਦੇ ਹੋਣਗੇ ਪਰ ਅਸੀਂ ਨਹੀਂ ਡਰਦੇ। ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਨਗੇ। ਜੋ ਵੀ ਕਿਸਾਨਾਂ ਦੇ ਹੱਕ ਵਿੱਚ ਹੋਵੇਗਾ, ਵਿਧਾਨ ਸਭਾ ਤੋਂ ਪਾਸ ਕਰਵਾਇਆ ਜਾਵੇਗਾ।


ਖੰਡ ਮਿੱਲਾਂ 15 ਤੋਂ ਚੱਲਣਗੀਆਂ
ਪੰਜਾਬ ਵਿੱਚ ਖੰਡ ਮਿੱਲਾਂ ਖੋਲ੍ਹਣ ਲਈ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਿਲਣ ਲਈ ਗਈਆਂ ਸਨ। ਉੱਥੇ ਹੀ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ 2021-22 ਦੇ ਗੰਨੇ ਦੇ ਸੀਜ਼ਨ ਲਈ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ 15 ਨਵੰਬਰ ਤੋਂ ਚਲਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਖੰਡ ਮਿੱਲ ਮਾਲਕਾਂ ਦੀ ਮੀਟਿੰਗ ਬੁਲਾਉਣ ਲਈ ਕਿਹਾ।

Leave a Reply

Your email address will not be published. Required fields are marked *