ਪੰਜਾਬ ਸਰਕਰ ਵੱਲੋਂ ਜੀ.ਵੀ.ਕੇ. ਥਰਮਲ ਪਲਾਂਟ ਦੇ ਬਿਜਲੀ ਸਮਝੌਤੇ ਰੱਦ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸ਼ਨੀਵਾਰ ਨੂੰ ਗੋਇੰਦਵਾਲ ਸਾਹਿਬ ਦੇ ਜੀਵੀਕੇ ਥਰਮਲ ਪਲਾਂਟ ਦੇ ਬਿਜਲੀ ਸਮਝੌਤੇ ਨੂੰ ਰੱਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਪਾਵਰਕੌਮ ਨੇ ਥਰਮਲ ਪਲਾਂਟ ਨੂੰ ਟਰਮੀਨੇਸ਼ਨ ਨੋਟਿਸ ਜਾਰੀ ਕਰ ਦਿੱਤਾ ਹੈ। ਗੋਇੰਦਵਾਲ ਸਾਹਿਬ ਵਿਖੇ 270 ਮੈਗਾਵਾਟ ਬਿਜਲੀ ਦੇ ਦੋ ਪਲਾਂਟ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਪਾਵਰਕੌਮ ਵੱਲੋਂ ਬਿਜਲੀ ਸਮਝੌਤਾ ਰੱਦ ਕਰਨ ਲਈ ਜੀ.ਵੀ.ਕੇ. ਨੂੰ ਅੱਜ ਸ਼ੁਰੂਆਤੀ ਤੌਰ ਉਤੇ ਡਿਫਾਲਟ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਇਸ ਨੋਟਿਸ ਦਾ ਆਧਾਰ ਉਚ ਬਿਜਲੀ ਲਾਗਤਾਂ ਅਤੇ ਨਿਰਧਾਰਤ ਮਾਪਦੰਡਾਂ ਦੇ ਮੁਤਾਬਕ ਮਾੜੀ ਕਾਰਗੁਜ਼ਾਰੀ, ਜੀ.ਵੀ.ਕੇ. ਤੋਂ ਬਿਜਲੀ ਦੀ ਖਰੀਦ ਇਕ ਸਾਲ ਵਿਚ ਬਹੁਤੇ ਸਮਿਆਂ ਦੌਰਾਨ ਮਹਿਜ਼ 25 ਫੀਸਦੀ ਤੋਂ 30 ਫੀਸਦੀ ਤੱਕ ਹੀ ਕੀਤੇ ਜਾਣ ਦਾ ਆਧਾਰ ਹੈ ਜਿਸ ਦੇ ਨਤੀਜੇ ਸਦਕਾ ਬੀਤੇ ਸਾਲ ਲਈ 7.52 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੀਆਂ ਦਰਾਂ ਵੱਧ ਰਹੀਆਂ ਰਹੀਆਂ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਇਹ ਕਦਮ ਸੂਬੇ ਦੇ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਬਣਾਉਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਬਿਜਲੀ ਦੀ ਕੀਮਤਾਂ ਦਾ ਬੋਝ ਘਟੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਜੀ.ਵੀ.ਕੇ. ਦੁਆਰਾ ਪੀਐਸਪੀਸੀਐਲ ਨਾਲ ਬਿਜਲੀ ਖ਼ਰੀਦ ਸਮਝੌਤਾ (ਪੀ.ਪੀ.ਏ.) ਕਰਨ ਦਾ ਮੂਲ ਅਧਾਰ ਪੀਐਸਪੀਸੀਐਲ ਨੂੰ ਸਸਤੀ ਬਿਜਲੀ ਪ੍ਰਦਾਨ ਕਰਨਾ ਸੀ। ਜੀ.ਵੀ.ਕੇ. ‘ਸ਼ਕਤੀ’ ਨੀਤੀ ਦੇ ਤਹਿਤ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦਾ ਪ੍ਰਬੰਧ ਕਰਕੇ ਬਿਜਲੀ ਪੈਦਾ ਕਰ ਰਿਹਾ ਸੀ।
ਪੀਪੀਏ ਦੇ ਅਨੁਸਾਰ ਜੀ.ਵੀ.ਕੇ. ਨੂੰ ਇੱਕ ਕੋਲੇ ਦੀ ਖਾਣ ਦਾ ਪ੍ਰਬੰਧ ਕਰਨ ਦੀ ਲੋੜ ਸੀ ਪਰ ਇਹ ਗਰਿੱਡ ਨਾਲ ਜੁੜਨ ਦੇ 5 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜਿਹਾ ਕਰਨ ਵਿੱਚ ਅਸਫਲ ਰਿਹਾ।

Leave a Reply

Your email address will not be published. Required fields are marked *