ਇੰਦਰਾ ਗਾਂਧੀ ਦੀ ਬਰਸੀ ਨਾ ਮਨਾਏ ਜਾਣ ਕਾਰਨ ਜਾਖੜ ਖ਼ਫ਼ਾ

ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਸ ਵਾਰ ਭਾਰਤ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਨਾ ਮਨਾਏ ਜਾਣ ਕਾਰਨ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਖੁੱਲ੍ਹ ਕੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ ‘ਭਾਰਤ ਦੀ ਆਇਰਨ ਲੇਡੀ’ ਨੂੰ ਇਤਿਹਾਸ ਵਿਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਹੈ। ਜਾਖੜ ਨੇ ਚੰਨੀ ਸਰਕਾਰ ਵਲੋਂ ਕੋਈ ਵਿਗਿਆਪਨ ਨਾ ਦੇਣ ’ਤੇ ਵੀ ਤੰਜ ਕੱਸਿਆ ਹੈ। ਉਨ੍ਹਾਂ ਪਿਛਲੇ ਸਾਲ ਇੰਦਰਾ ਦੀ ਬਰਸੀ ਸਬੰਧੀ ਅਮਰਿੰਦਰ ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ਵੀ ਟਵੀਟ ਕੀਤਾ ਹੈ।