ਮੁੱਖ ਮੰਤਰੀ ਵੱਲੋਂ ਦੇਵੀ ਤਲਾਬ ਮੰਦਰ ਦੇ ਲੰਗਰ ’ਤੇ ਜੀਐਸਟੀ ਮੁਆਫ਼ ਕਰਨ ਦਾ ਐਲਾਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਉੱਤੇ ਆਉਣ ਦਾ ਸੁਭਾਗ ਪ੍ਰਾਪਤ ਹੋਣ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਭਰਿਆ ਅਹਿਸਾਸ ਹੋਇਆ ਹੈ ਕਿਉਂਕਿ ਦੁਨੀਆਂ ਭਰ ਦੇ ਲੱਖਾਂ ਲੋਕ ਇਸ ਥਾਂ ਤੋਂ ਪ੍ਰੇਰਨਾ ਅਤੇ ਅਸ਼ੀਰਵਾਦ ਹਾਸਲ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਸਥਾਨ ਤੇ ਆ ਕੇ ਸੂਬੇ ਅਤੇ ਇੱਥੋਂ ਦੇ ਵਿਕਾਸ ਅਤੇ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ।
ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਨਾਲ ਸਨਮਾਨਤ ਕੀਤਾ। ਇਸ ਮੌਕੇ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਰਮਿੰਦਰ ਆਂਵਲਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *