ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ‘ਪੰਜਾਬ ਲੋਕ ਕਾਂਗਰਸ’ ਹੋਵੇਗਾ ਨਾਂ

ਚੰਡੀਗੜ੍ਹ : ਕਾਂਗਰਸ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਪਾਰਟੀ ਹੋਵੇਗਾ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਖਫ਼ਾ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਆਖ ਚੁੱਕੇ ਸਨ ਕਿ ਉਹ ਹੁਣ ਕਿਸੇ ਕੀਮਤ ’ਤੇ ਕਾਂਗਰਸ ਦਾ ਹਿੱਸਾ ਨਹੀਂ ਰਹਿਣਗੇ। ਹਾਲਾਂਕਿ ਕੈਪਟਨ ਨੇ ਇਹ ਜ਼ਰੂਰ ਆਖਿਆ ਸੀ ਕਿ ਉਹ ਚੋਣਾਂ ਦੌਰਾਨ ਭਾਜਪਾ ਨਾਲ ਗਠਜੋੜ ਜ਼ਰੂਰ ਕਰ ਸਕਦੇ ਹਨ ਪਰ ਇਹ ਵੀ ਤਾਂ ਹੀ ਹੋਵੇਗਾ ਜੇਕਰ ਭਾਜਪਾ ਸਰਕਾਰ ਪਹਿਲਾਂ ਕਿਸਾਨੀ ਮਸਲੇ ਦਾ ਹੱਲ ਕਰਦੀ ਹੈ। ਕੈਪਟਨ ਨੇ ਆਖਿਆ ਸੀ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਇਥੇ ਹੀ ਬਸ ਨਹੀਂ ਕੈਪਟਨ ਨੇ ਇਹ ਵੀ ਆਖਿਆ ਸੀ ਕਿ ਕਾਂਗਰਸ ਦੇ ਕਈ ਲੀਡਰ ਉਨ੍ਹਾਂ ਦੇ ਸੰਪਰਕ ਵਿਚ ਹਨ।
ਸੋਨੀਆ ਗਾਂਧੀ ਨੂੰ ਅਸਤੀਫ਼ਾ ਭੇਜਿਆ
ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆ ਗਾਂਧੀ ਨੂੰ ਭੇਜੇ ਗਏ 7 ਪੰਨ੍ਹਿਆ ਦੇ ਅਸਤੀਫ਼ੇ ਵਿਚ ਵੱਡੇ ਮਿਹਣੇ ਮਾਰੇ ਹਨ। ਕੈਪਟਨ ਨੇ ਅਸਤੀਫੇ ’ਚ ਇਹ ਤੱਕ ਆਖਿਆ ਹੈ ਕਿ ਉਨ੍ਹਾਂ ਨੂੰ ਕਾਂਗਰਸ ਨੇ ਜਲੀਲ ਕੀਤਾ ਹੈ ਅਤੇ ਇਹ ਸਭ ਜਾਣਦੇ ਹੋਏ ਵੀ ਤੁਸੀਂ ਚੁੱਪ ਚਾਪ ਸਭ ਦੇਖਦੇ ਰਹੇ।

Leave a Reply

Your email address will not be published. Required fields are marked *