ਰੰਧਾਵਾ ਨੇ ਪੰਜਾਬ ਪੁਲਿਸ ’ਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀਜੀਪੀ ਤੋਂ ਰਿਪੋਰਟ ਮੰਗੀ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਪੰਜਾਬ ’ਚ ਕਾਫ਼ੀ ਭਖ ਚੁੱਕਾ ਹੈ ਤੇ ਪੰਜਾਬ ਦੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ।

Leave a Reply

Your email address will not be published. Required fields are marked *