ਗਾਂਧੀ ਪਰਿਵਾਰ ਖਿਲਾਫ਼ ਪੰਜਾਬ ਸਰਕਾਰ ਮਤਾ ਪਾਸ ਕਰੇ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਉਹ ਗਾਂਧੀ ਪਰਿਵਾਰ ਖ਼ਿਲਾਫ਼ ਮਤਾ ਪਾਸ ਕਰਨ ਦੀ ਮੰਗ ਕਰਨਗੇ। ਕਾਂਗਰਸ ਦੇ ਰਾਜ ਦੌਰਾਨ ਕਤਲੇਆਮ ਵਿੱਚ ਮਾਰੇ ਗਏ ਹਜ਼ਾਰਾਂ ਸਿੱਖਾਂ ਨੂੰ 37 ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਕਾਂਗਰਸ ਪਾਰਟੀ ਇਨ੍ਹਾਂ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਵਰਗੇ ਲੋਕਾਂ ਨੂੰ ਅਹੁਦੇ ਦੇ ਰਹੀ ਹੈ। ਉਨ੍ਹਾਂ ਕਿਹਾ ਿਕ ਪੰਜਾਬ ਦੇ ਲੋਕਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸੁਖਬੀਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਦੁੱਗਰੀ ਵਿਖੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ‘ਚ ਆਯੋਜਿਤ ਸਮਾਗਮ ‘ਚ ਸ਼ਿਰਕਤ ਕੀਤੀ ਸੀ।

Leave a Reply

Your email address will not be published. Required fields are marked *