ਪੰਜਾਬ ’ਚ ਹੁਣ ਆਮ ਲੋਕਾਂ ਦੀ ਸਰਕਾਰ: ਚੰਨੀ

ਫਗਵਾੜਾ: ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ। ਅੱਜ ਇੱਥੇ ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ ਸ਼ਿਲਪਕਾਰਾਂ,ਕਾਮਿਆਂ,ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ। ਮੁੱਖ ਮੰਤਰੀ ਵਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ। ਉਨਾਂ ਮੰਦਿਰ ਕਮੇਟੀ ਦੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *