ਬੇਅਦਬੀ ਦੇ ਦੋਸ਼ੀਆਂ ਅਤੇ ਨਸ਼ੇ ਦੇ ਸੌਦਾਗਰਾਂ ਖਿਲਾਫ ਜਲਦ ਕਾਰਵਾਈ ਹੋਵੇਗੀ: ਮੁੱਖ ਮੰਤਰੀ ਚੰਨੀ

ਸ਼੍ਰੀ ਚਮਕੌਰ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਬੇਲਾ-ਪਨਿਆਲੀ ਸੜਕ ਅਤੇ ਸੱਤਲੁਜ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਰਾਜ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਿੱਟ ਦੀ ਜਾਂਚ ਸਹੀ ਰਾਹ ‘ਤੇ ਤੇਜੀ ਨਾਲ ਚੱਲ ਰਹੀ ਹੈ ਅਤੇ ਜਲਦ ਕਾਰਵਾਈ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਗਰੀਬ ਜਰੂਰ ਹਾਂ ਪਰ ਕਮਜੋਰ ਨਹੀਂ ਅਤੇ ਗੁਰੂ ਦੀ ਬੇਅਦਬੀ ਕਰਨ ਵਾਲੇ ਜਲਦ ਬੇਪਰਦ ਹੋਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚ ਧੱਕਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਡਰੱਗ ਮਾਫੀਆ ਖਿਲਾਫ ਰਿਪੋਰਟ ਖੁਲਣ ਨਾਲ ਕਈ ਨਸ਼ੇ ਦੇ ਕਈ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਅਕਾਲੀ ਦਲ ਨੇ ਨਿੱਜੀ ਸੁਆਰਾਥਾਂ ਵਾਲੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਨੇ ਹਮੇਸ਼ਾ ਹੀ ਜਾਤ-ਪਾਤ ਅਤੇ ਧਰਮ ਦੇ ਨਾਮ ‘ਤੇ ਵੰਡੀਆਂ ਪਾ ਕੇ ਸਮਾਜ ਵਿਚ ਨਫਰਤ ਦੀ ਗੰਦੀ ਰਾਜੀਨਤੀ ਖੇਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਸੱਤਾ ਵਿਚ ਹੋਣ ਮੋਕੇ ਉਨ੍ਹਾਂ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਸਿੱਖ ਇਤਿਹਾਸ ਨੂੰ ਦਰਸਾਉਣ ਵਾਲੇ ਥੀਮ ਪਾਰਕ ਦੇ ਨਿਰਮਾਣ ਕਾਰਜ ਨੁੰ ਪੂਰਾ ਕਰਨ ਲਈ ਕਈ ਬਾਰ ਬੇਨਤੀ ਕੀਤੀ, ਪਰ ਆਕਲੀਆਂ ਨੇ ਕਦੇ ਵੀ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ ਬਲਕਿ ਥੀਮ ਪਾਰਕ ਦੇ ਨਿਰਮਾਣ ਵਿਚ ਰੋੜੇ ਅੜਕਾਏ।

Leave a Reply

Your email address will not be published. Required fields are marked *