ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ 29 ਨੂੰ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ, ਜਿਸ ਸਬੰਧ ਵਿਚ 21 ਦਿਨ ਪਹਿਲਾਂ ਘੋਸ਼ਣਾ ਜ਼ਰੂਰੀ ਹੁੰਦੀ ਹੈ। ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆਂ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਲਈ ਕੇਂਦਰ ਖੋਲ੍ਹਿਆ ਜਾਵੇਗਾ। ਇਸ ਕੇਂਦਰ ਵਿਚ ਮਾਝਾ ਖੇਤਰ ਦੀਆਂ ਲੋੜਵੰਦ ਅਤੇ ਹੁਸ਼ਿਆਰ ਸਿੱਖ ਲੜਕੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਦੁਆਬਾ ਖੇਤਰ ਵਿਚ ਮਾਤਾ ਗੁਜਰੀ ਜੀ ਕਾਲਜ ਕਰਤਾਰਪੁਰ ਵਿਖੇ 200 ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ।

Leave a Reply

Your email address will not be published. Required fields are marked *