ਏਜੀ ਦਿਉਲ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ : ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਨੇ ਨਵਜੋਤ ਸਿੱਧੂ ’ਤੇ ਪਹਿਲਾ ਵੱਡਾ ਹਮਲਾ ਬੋਲਿਆ ਹੈ। ਏ. ਜੀ. ਦਿਓਲ ਨੇ ਆਖਿਆ ਹੈ ਨਵਜੋਤ ਸਿੰਘ ਸਿੱਧੂ ਆਪਣੇ ਸਿਆਸੀ ਫਾਇਦੇ ਲਈ ਗ਼ਲਤ ਜਾਣਕਾਰੀ ਫੈਲਾਅ ਰਹੇ ਹਨ।ਦਿਓਲ ਨੇ ਆਖਿਆ ਹੈ ਕਿ ਸਰਕਾਰ ਅਤੇ ਮੇਰੇ ਦਰਮਿਆਨ ਕੀਤੇ ਜਾਣ ਵਾਲੇ ਕੰਮਾਂ ਵਿਚ ਨਵਜੋਤ ਸਿੱਧੂ ਰੋੜਾ ਬਣ ਰਹੇ ਹਨ। ਦਰਅਸਲ ਸਿੱਧੂ ਦਾ ਕਹਿਣਾ ਹੈ ਦਿਓਲ ਉਹੀ ਵਕੀਲ ਹਨ, ਜਿਨ੍ਹਾਂ ਨੇ ਸੁਮੇਧ ਸਿੰਘ ਸੈਣੀ ਨੂੰ ਜ਼ਮਾਨਤ ਦਿਵਾਈ ਸੀ। ਫਿਰ ਦਿਓਲ ਨੂੰ ਏ. ਜੀ. ਦੇ ਅਹੁਦੇ ’ਤੇ ਤਾਇਨਾਤ ਕਿਵੇਂ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *