ਰੰਧਾਵਾ ਵੱਲੋਂ ਨਸ਼ਾ ਵਚੇਣ ਵਾਲਿਆਂ ਦੀਆਂ ਜਾਇਦਾਦਾਂ ਅਟੈਚ ਕਰਨ ਦੇ ਹੁਕਮ, 3 ਦਿਨਾਂ ’ਚ ਰਿਪੋਰਟ ਮੰਗੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਕ੍ਰਮਵਾਰ ਰੌਲੀ ਤੇ ਵਜੀਦਪੁਰ ਵਿਚ ਨਸ਼ਿਆਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲਿਆ ਹੈ। ਉਪ ਮੁੱਖ ਮੰਤਰੀ ਵੱਲੋਂ ਦੋਵੇਂ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨੂੰ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾਮਲੇ ਵਿਚ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਆਰੰਭਣ ਲਈ ਵੀ ਕਿਹਾ ਹੈ। ਇਹ ਸਾਰੀ ਕਾਰਵਾਈ ਕਰਕੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ।
ਉੱਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਨਸ਼ਿਆਂ ਦੇ ਮਾਮਲੇ ਵਿਚ ਕਾਰਵਾਈ ਕਰਨ ਵਿਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲੇ ਪੁਲਸ ਅਧਿਕਾਰੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣ।

Leave a Reply

Your email address will not be published. Required fields are marked *