ਲਾਲ ਕਿਲ੍ਹੇ ’ਤੇ ਜਾਣ ਕਾਰਨ ਫ਼ੜੇ 83 ਵਿਅਕਤੀਆਂ ਨੂੰ ਪੰਜਾਬ ਸਰਕਾਰ 2-2 ਲੱਖ ਦੀ ਵਿੱਤੀ ਮਦਦ ਦੇਵੇਗੀ

ਚੰਡੀਗੜ੍ਹ : ਚੋਣਾਂ ਨੂੰ ਦੇਖਦਿਆਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੇ ਹੁਣ ਕਿਸਾਨ ਅੰਦੋਲਨ ‘ਤੇ ਵੱਡਾ ਦਾਅ ਖੇਡਿਆ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਜਾਣ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ 83ਵਿਅਕਤੀਆਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਦੋਂ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕ ਲਾਲ ਕਿਲੇ ‘ਤੇ ਪਹੁੰਚੇ ਅਤੇ ਉਥੇ ਕੇਸਰੀ ਝੰਡੇ ਲਗਾ ਦਿੱਤੇ।ਇਸ ਵਿੱਚ ਅਹਿਮ ਗੱਲ ਇਹ ਹੈ ਕਿ ਜਦੋਂ ਲਾਲ ਕਿਲ੍ਹੇ ਦੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਸੀ ਤਾਂ ਸੰਯੁਕਤ ਕਿਸਾਨ ਮੋਰਚੇ ਨੇ ਪੀੜਤਾਂ ਤੋਂ ਮੂੰਹ ਮੋੜ ਲਿਆ ਸੀ ਤੇ ਉਨ੍ਹਾਂ ਨੂੰ ਸ਼ਰਾਰਤੀ ਅਨਸਰ ਕਹਿ ਦਿੱਤਾ ਸੀ। ਕਿਸਾਨ ਆਗੂਆਂ ਨੇ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਇਨ੍ਹਾਂ ਲੋਕਾਂ ਨਾਲ ਸਰਕਾਰ ਤੇ ਪੁਲਿਸ ਜਿਵੇਂ ਚਾਹੇ ਨਜਿੱਠ ਲਵੇ।