ਪਰਿਵਾਰ ਰਾਹੀਂ ਰਾਜਨੀਤੀ ’ਚ ਦਾਖ਼ਲ ਹੋਣ ਲੱਗੇ ਸੋਨੂੰ ਸੂਦ, ਭੈਣ ਮਾਲਵਿਕਾ ਮੋਗਾ ਤੋਂ ਲੜੇਗੀ ਚੋਣ

ਚੰਡੀਗੜ੍ਹ: ਬਾਲੀਵੁੱਡ ਸਟਾਰ ਸੋਨੂੰ ਸੂਦ ਪਰਿਵਾਰ ਰਾਹੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਵਿਧਾਨ ਸਭਾ ਚੋਣ ਲੜੇਗੀ। ਸੋਨੂੰ ਸੂਦ ਨੇ ਐਤਵਾਰ ਨੂੰ ਮੋਗਾ ‘ਚ ਇਕ ਕਾਨਫਰੰਸ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਅਜੇ ਇਹ ਤੈਅ ਨਹੀਂ ਹੋਇਆ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲੋਂ ਸੋਚ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਂ ਆਉਣ ’ਤੇ ਉਹ ਪਾਰਟੀ ਦਾ ਨਾਂ ਵੀ ਉਜਾਗਰ ਕਰਨਗੇ।ਸੋਨੂੰ ਸੂਦ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਪਹਿਲਾਂ ਵੀ ਲੱਗ ਰਹੀਆਂ ਸਨ ਪਰ ਦੋ ਦਿਨ ਪਹਿਲਾਂ ਅਚਾਨਕ ਚੰਡੀਗੜ੍ਹ ਵਿੱਚ ਉਨ੍ਹਾਂ ਨੇ ਸੀਐਮ ਚਰਨਜੀਤ ਚੰਨੀ ਨਾਲ ਗੁਪਤ ਰੂਪ ’ਚ ਮੁਲਾਕਾਤ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਮਿਲਣਗੇ।

Leave a Reply

Your email address will not be published. Required fields are marked *