ਅਮਰਿੰਦਰ ਦੀ ਨਵੀਂ ਪਾਰਟੀ ਦੀ ਰਜਿਸਟ੍ਰੇਸ਼ਨ ਬਾਰੇ ਬਾਰੇ ਚੋਣ ਕਮਿਸ਼ਨ ਨੂੰ ਅਜੇ ਕੋਈ ਅਰਜ਼ੀ ਨਹੀਂ ਮਿਲੀ

ਚੰਡੀਗੜ੍ਹ : ਚੋਣ ਕਮਿਸ਼ਨ ਦੇ ਇੱਕ ਭਰੋਸੇਯੋਗ ਸੂਤਰ ਨੇ ਦੇ ਹਵਾਲੇ ਨਾਲ ਇੱਕ ਮੀਡੀਆ ਅਦਾਰੇ ਦੀ ਖ਼ਬਰ ਅਨੁਸਾਰ ਅਮਰਿੰਦਰ ਸਿੰਘ ਵੱਲੋਂ ਜਿਸ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ, ਉਸ ਤਰ੍ਹਾਂ ਦੀ ਕੋਈ ਰਜਿਸਟ੍ਰੇਸ਼ਨ ਅਰਜ਼ੀ ਚੋਣ ਕਮਿਸ਼ਨ ਨੂੰ ਨਹੀਂ ਭੇਜੀ ਗਈ ਹੈ।
ਧਿਆਨਯੋਗ ਹੈ ਕਿ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਆਪਣੀ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਸੀ ਪਰ ਚੋਣ ਕਮਿਸ਼ਨ ਦੇ ਉੱਚ ਅਤੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਇਸ ਨਾਮ ਹੇਠ ਕਿਸੇ ਵੀ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਕੋਈ ਅਰਜ਼ੀ ਨਹੀਂ ਮਿਲੀ ਹੈ।
2 ਨਵੰਬਰ ਨੂੰ ਅਮਰਿੰਦਰ ਸਿੰਘ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਪਾਰਟੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਵਕੀਲਾਂ ਦੀ ਟੀਮ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਦਿੱਤੀ ਹੈ। ਚੋਣ ਕਮਿਸ਼ਨ ਨਾਲ ਜੁੜੇ ਇਕ ਹੋਰ ਅਧਿਕਾਰੀ ਨੇ ਕਿਹਾ ਕਿ ਜੇਕਰ ਚੋਣ ਵਾਲੇ ਰਾਜਾਂ ਨਾਲ ਜੁੜੀ ਕੋਈ ਪਾਰਟੀ ਰਜਿਸਟਰੇਸ਼ਨ ਕਰਵਾਉਣਾ ਚਾਹੁੰਦੀ ਹੈ ਤਾਂ ਇਸ ‘ਚ 2 ਤੋਂ 3 ਮਹੀਨੇ ਦਾ ਸਮਾਂ ਲੱਗਦਾ ਹੈ, ਜਦਕਿ ਆਮ ਤੌਰ ‘ਤੇ ਇਸ ‘ਚ ਜ਼ਿਆਦਾ ਸਮਾਂ ਲੱਗਦਾ ਹੈ।

Leave a Reply

Your email address will not be published. Required fields are marked *