ਸਾਬਕਾ ਅਕਾਲੀ ਵਿਧਾਇਕ ਦੀਦਾਰ ਸਿੰਘ ਭੱਟੀ ਅਤੇ ਪ੍ਰੋ. ਸਰਚਾਂਦ ਸਿੰਘ ਸਣੇ ਕਈ ਆਗੂ ਭਾਜਪਾ ’ਚ ਸ਼ਾਮਲ

ਜਲੰਧਰ : ਭਾਜਪਾ ਆਗੂ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿਚ ਅੱਜ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਸਾਬਕਾ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਸਿੰਘ ਤੇ ਉਨ੍ਹਾਂ ਦੇ ਲੜਕੇ ਗੁਰਵਿੰਦਰ ਭੱਟੀ ਸਾਬਕਾ ਪ੍ਰਧਾਨ ਨਗਰ ਕੌਂਸਲ ਸਰਹਿੰਦ, ਪ੍ਰੋਫ਼ੈਸਰ ਸਰਚਾਂਦ ਜੋ ਬਿਕਰਮ ਮਜੀਠੀਆ ਦੇ ਮੀਡੀਆ ਐਡਵਾਈਜ਼ਰ ਸਨ, ਸਤਵੰਤ ਸਿੰਘ ਮੋਹੀ, ਅੰਮ੍ਰਿਤਪਾਲ ਸਿੰਘ ਡਾਲੀ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਜ਼ੋਨਲ ਪ੍ਰਧਾਨ ਅਤੇ ਰਾਜਪਾਲ ਚੌਹਾਨ ਭਾਜਪਾ ਵਿਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਏ ਅਕਾਲੀ ਆਗੂ ਦੀਦਾਰ ਸਿੰਘ ਭੱਟੀ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਟਿਕਟ ਦੇ ਮਜ਼ਬੂਤ ਦਾਅਵੇਦਾਰਾਂ ਵਿੱਚ ਸ਼ਾਮਲ ਹੋ ਗਏ ਹਨ।
ਅੱਜ ਭਾਜਪਾ ’ਚ ਸ਼ਾਮਲ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ। ਸਿੰਘ ਧੁੰਮਾ ਦੇ ਇਸ ਮੌਕੇ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂਨਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ। ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ’ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜਪੁਰ ਰੈਲੀ ਰਾਹੀਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨੇ ਸਨ, ਰੈਲੀ ਕਾਰਨ ਸਿਆਸੀ ਹਵਾ ਦਾ ਰੁੱਖ ਬਦਲਦਾ ਦੇਖ ਕਾਂਗਰਸ ਸਰਕਾਰ ਅਤੇ ਵਿਰੋਧੀਆਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਵਿਰੁੱਧ ਭੁਗਤ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੀ ਛਵੀ ਮਜ਼ਬੂਤ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਗਜੇਂਦਰ ਸ਼ੇਖਾਵਤ ਨੇ ਬੋਲਦੇ ਹੋਏ ਕਿਹਾ ਕਿ ਨਵਜੋਤ ਨੂੰ ਉਨ੍ਹਾਂ ਦੀ ਪਾਰਟੀ ਵੀ ਸੀਰੀਅਸ ਲੈਂਦੀ, ਪੰਜਾਬ ਦੀ ਜਨਤਾ ਵੀ ਉਨ੍ਹਾਂ ਨੂੰ ਸੀਰੀਅਸ ਨਹੀਂ ਲੈ ਰਹੀ। ਸਿੱਧੂ ਕਦੋਂ ਕੀ ਬੋਲਦੇ, ਇਸ ਦੇ ਉੱਪਰ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਸਾਡੀ ਸਰਕਾਰ ਵੱਧ ਤੋਂ ਵੱਧ ਰੁਜ਼ਗਾਰ ਲਿਆਵੇਗੀ ਤੇ ਪੰਜਾਬ ਨੂੰ ਨਸ਼ਾ ਮੁਕਤ ਕਰੇਗੀ।
ਬਣਾਵਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ।

Leave a Reply

Your email address will not be published. Required fields are marked *