ਸੁਪਰੀਮ ਕੋਰਟ ਦੀ ਸਾਬਕਾ ਦੀ ਅਗਵਾਈ ਵਾਲਾ ਪੈਨਲ ਮੋਦੀ ਦੀ ਸੁਰੱਖਿਆ ’ਚ ਖਾਮੀਆਂ ਦੀ ਜਾਂਚ ਕਰੇਗਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚਲੀਆਂ ਖਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਸਰਵਉੱਚ ਅਦਾਲਤ ਨੇ ਐੱਨਆਈਏ ਦੇ ਆਈਜੀ, ਚੰਡੀਗੜ੍ਹ ਪੁਲੀਸ ਮੁਖੀ, ਵਧੀਕ ਡੀਜੀਪੀ ਪੰਜਾਬ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਜਾਂਚ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸੁਰੱਖਿਆ ਦਸਤਾਵੇਜ ਜਸਟਿਸ ਇੰਦੂ ਮਲਹੋਤਰਾ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *