‘ਆਪ’ ਮੰਗਲਵਾਰ ਨੂੰ ਐਲਾਨੇਗੀ ਮੁੱਖ ਮੰਤਰੀ ਚਿਹਰਾ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਅਹੁਦੇ ਲਈ ਆਪਣੀ ਪਸੰਦ ਦੇ ਉਮੀਦਵਾਰ ਦਾ ਨਾਂ ਦੱਸਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਇਕ ਮੋਬਾਈਲ ਫੋਨ ਨੰਬਰ ਵੀ ਜਾਰੀ ਕੀਤਾ ਸੀ।

ਕੇਜਰੀਵਾਲ ਨੇ ਉਦੋਂ ਕਿਹਾ ਸੀ ਕਿ ਉਹ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਸਨ ਪਰ ਮਾਨ ਨੇ ਇਹ ਫ਼ੈਸਲਾ ਪੰਜਾਬ ਦੀ ਜਨਤਾ ’ਤੇ ਛੱਡਣ ਲਈ ਜ਼ੋਰ ਦਿੱਤਾ। ਕੇਜਰੀਵਾਲ ਨੇ ਇੱਥੇ ਇਕ ਪ੍ਰੋਗਰਾਮ ਦੌਰਾਨ ਵੱਖਰੇ ਤੌਰ ’ਤੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਪੰਜਾਬ ਵਿਚ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ੳਮੁੀਦਵਾਰ ਦਾ ਨਾਮ ਮੰਗਲਵਾਰ ਦੁਪਹਿਰ 12 ਵਜੇ ਐਲਾਨ ਦਿੱਤਾ ਜਾਵੇਗਾ।’’

Leave a Reply

Your email address will not be published. Required fields are marked *