ਮੁਲਾਇਮ ਸਿੰਘ ਦੀ ਨੂੰਹ ਅਪਰਨਾ ਯਾਦਵ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ: ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਤੇ ਸੀਨੀਅਰ ਨੇਤਾ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਨਾ ਯਾਦਵ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਈ ਹੈ। ਭਾਜਪਾ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਅਪਰਨਾ ਯਾਦਵ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਗਈ। ਸ੍ਰੀਮਤੀ ਯਾਦਵ ਨੇ ਇਸ ਮੌਕੇ ਕਿਹਾ ਕਿ ਉਹ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਰਹੀ ਹੈ।

Leave a Reply

Your email address will not be published. Required fields are marked *