ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਨਮਿਤ ਸਮਾਗਮ ’ਚ ਸ਼ਾਮਲ ਹੋਇਆ

ਲੁਧਿਆਣਾ: ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਭੋਗ ਵਿੱਚ ਸ਼ਾਮਲ ਹੋਣ ਦੇ ਲਈ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਲੁਧਿਆਣਾ ਸਥਿਤ ਗੁਰਦੁਆਰਾ ਸਾਹਿਬ ਪੁੱਜੇ, ਇੱਥੇ ਉਨ੍ਹਾਂ ਨੂੰ ਮਿਲਣ ਲਈ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਜਸਵੰਤ ਸਿੰਘ ਦਾ 22 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਲੁਧਿਆਣਾ ਦੇ ਗੁਰਦੁਆਬਾਰਾ ਬਾਬਾ ਦੀਪ ਸਿੰਘ ਫਲਾਵਰ ਇਨਕਲੇਵ ਵਿੱਚ ਰੱਖਿਆ ਹੋਇਆ ਸੀ, ਜਿੱਥੇ ਦੁਪਹਿਰ ਕਰੀਬ 12.30 ਵਜੇ ਦੇ ਆਸਪਾਸ ਬਲਵੰਤ ਸਿੰਘ ਰਾਜੋਆਣਾ ਪੁੱਜੇ। ਉਨ੍ਹਾਂ ਨੂੰ ਅਦਾਲਤ ਵੱਲੋਂ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਦੀ ਪੈਰੋਲ ਮਿਲੀ ਸੀ।

Leave a Reply

Your email address will not be published. Required fields are marked *