‘ਭਈਆ ਮਾਮਲਾ’: ਚੰਨੀ ਖ਼ਿਲਾਫ਼ ਕੇਸ ਦਰਜ ਕਰਨ ਲਈ ਪਟੀਸ਼ਨ ਦਾਇਰ

ਮੁਜਫਰਨਗਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉੱਤਰ ਪ੍ਰਦੇਸ਼ ਤੇ ਬਿਹਾਰ ਵਾਸੀਆਂ ਲਈ ‘ਭਈਆ’ ਸ਼ਬਦ ਵਰਤਣ ਖ਼ਿਲਾਫ਼ ਵੀਰਵਾਰ ਨੂੰ ਇਥੋਂ ਦੀ ਇਕ ਅਦਾਲਤ ਵਿੱਚ ਉਨ੍ਹਾਂ ਦੇ ਖ਼ਿਲਾਫ਼ ਸਮਾਜਿਕ ਕਾਰਕੁਨ ਤਮੱਨਾ ਹਾਸ਼ਮੀ ਵੱਲੋਂ ਮੁੱਖ ਨਿਆਂਇਕ ਮੈਜਿਸਟਰੇਟ, ਮੁਜਫਰਨਗਰ, ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਉਂਦਿਆਂ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਸ਼ਮੀ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਚੰਨੀ ਦੀ ਇਸ ਟਿੱਪਣੀ ਕਾਰਨ ਪੰਜਾਬ ਵਿੱਚ ਰਹਿਣ ਵਾਲੇ ਬਿਹਾਰ ਦੇ ਲੋਕਾਂ ਦੇ ਜੀਵਨ ਨੂੰ ਖਤਰੇ ਵਿੱਚ ਪਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਚੰਨੀ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਯੂਪੀ ਤੇ ਬਿਹਾਰ ਦੇ ‘ਭਈਆਂ’ ਨੂੰ ਪੰਜਾਬ ਵਿੱਚ ਸ਼ਾਸਨ ਨਹੀਂ ਕਰਨ ਦਿੱਤਾ ਜਾਵੇਗਾ। ਹਾਸ਼ਮੀ ਨੇ ਚੰਨੀ ਖ਼ਿਲਾਫ਼ ਧਾਰਾ 294, 294-ਏ, 504 ਤੇ 511 ਤਹਿਤ ਕੇਸ ਦਰਜ ਕਰਨ ਲਈ ਪੁਲੀਸ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *