ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਾਲੀ ਫੀਲਿੰਗ, ਅਖੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ

ਨਵੀਂ ਦਿੱਲੀ :ਪਟਿਆਲਾ ਵਿੱਚ ਦੋ ਧੜਿਆਂ ਵਿੱਚ ਹੋਈਆਂ ਝੜਪਾਂ ਤੋਂ ਇੱਕ ਦਿਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੱਥੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਤੋਂ ਇਕਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੋ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *