ਬਲੱਗਣ ਦੇ ਨੌਜਵਾਨ ਦੀ ਆਸਟਰੇਲੀਆ ’ਚ ਮੌਤ

ਕਾਹਨੂੰਵਾਨ : ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਬਲੱਗਣ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਬੀਤੇ ਦਿਨੀਂ ਆਸਟਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਮੌਤ ਹੋ ਗਈ। ਮ੍ਰਿਤਕ ਲੜਕੇ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੋ ਸਾਲ ਪਹਿਲਾਂ ਸਿਡਨੀ ’ਚ ਪੜ੍ਹਾਈ ਕਰਨ ਗਿਆ ਸੀ। ਮੌਤ ਤੋਂ ਦੋ ਦਿਨ ਪਹਿਲਾਂ ਉਸ ਦਾ ਫੋਨ ਆਇਆ ਸੀ। ਇਸ ਦੌਰਾਨ ਉਸ ਨੇ ਕੋਈ ਪ੍ਰੇਸ਼ਾਨੀ ਜ਼ਾਹਿਰ ਨਹੀਂ ਕੀਤੀ। ਪਹਿਲੀ ਜੁਲਾਈ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਲਵਪ੍ਰੀਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਲਵਪ੍ਰੀਤ ਦੇ ਕਤਲ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਆਸਟਰੇਲੀਆ ਪੁਲੀਸ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।